date_range 20 Jul, 2019

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ  ਅੰਮ੍ਰਿਤਸਰ, 11


ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ 

ਅੰਮ੍ਰਿਤਸਰ, 11 ਦਸੰਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ।

ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ, ਜਦਕਿ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਸਕੂਲੀ ਵਿਦਿਆਰਥੀਆਂ ਦੇ ਬੈਂਡ ਅਤੇ ਗਤਕਾ ਪਾਰਟੀਆਂ ਵੱਲੋਂ ਸਿੱਖ ਸ਼ਸਤਰ ਕਲਾ ਦੇ ਬਾਖ਼ੂਬੀ ਜੌਹਰ ਵੀ ਖਿੱਚ ਦਾ ਕੇਂਦਰ ਬਣੇ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਦਾਲ ਮੰਡੀ, ਚੌਂਕ ਭਾਈ ਮਤੀ ਦਾਸ, ਬਜ਼ਾਰ ਬਾਂਸਾਂ ਵਾਲਾ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਅਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼ਹਿਰ ਦੀਆਂ ਸੰਗਤਾਂ, ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਸੁਲੱਖਣ ਸਿੰਘ ਭੰਗਾਲੀ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਪ੍ਰੀਤਪਾਲ ਸਿੰਘ ਐਲ.ਏ., ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਨਿਰਮਲ ਸਿੰਘ, ਸ. ਗੁਰਮੀਤ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਇਕਬਾਲ ਸਿੰਘ ਮੁਖੀ, ਸ. ਸੁਖਬੀਰ ਸਿੰਘ, ਸ. ਲਖਬੀਰ ਸਿੰਘ, ਸ. ਦਰਸ਼ਨ ਸਿੰਘ ਥੰਮਣਗੜ੍ਹ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਪਰਮਜੀਤ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ ਆਦਿ ਮੌਜੂਦ ਸਨ।

Write your comment
Instafeed-Image

Sunil kushawaha 12/12/2018 04:57 AM

Nice

Instafeed-Image

ravi kumar 11/12/2018 09:28 PM

gm

Instafeed-Image

ravi kumar 11/12/2018 09:28 PM

gm

Instafeed-Image

ravi kumar 11/12/2018 09:28 PM

gm

Instafeed-Image

Sarat Muduli 11/12/2018 04:50 PM

Good

Instafeed-Image

Kuldeep Rajput 11/12/2018 04:50 PM

pic

Instafeed-Image

Kuldeep Rajput 11/12/2018 04:50 PM

nice

Instafeed-Image

HARSH TANWAR 11/12/2018 04:13 PM

iuu

Instafeed-Image

HARSH TANWAR 11/12/2018 04:13 PM

huu

Instafeed-Image

HARSH TANWAR 11/12/2018 04:13 PM

gghh

Instafeed-Image

Gaurav kumar 11/12/2018 03:48 PM

vgd

Instafeed-Image

Sonu Jha 11/12/2018 03:47 PM

Nice

Instafeed-Image

Sonu Jha 11/12/2018 03:47 PM

Nice

Instafeed-Image

Gaurav kumar 11/12/2018 03:28 PM

jai ho

Instafeed-Image

chetram sharma 11/12/2018 03:22 PM

??

Instafeed-Image

chetram sharma 11/12/2018 03:22 PM

???

Instafeed-Image

chetram sharma 11/12/2018 03:22 PM

?

Instafeed-Image

Ranjeet Kumar 11/12/2018 02:50 PM

?

Instafeed-Image

Sunil Sharma 11/12/2018 02:45 PM

nice

Instafeed-Image

Addi Gujjar 11/12/2018 02:44 PM

Good

Instafeed-Image

Manish kumar 11/12/2018 02:40 PM

waj

Instafeed-Image

Vijay Adhikari 11/12/2018 02:26 PM

super Nice

Instafeed-Image

Ramesh Kumar 11/12/2018 02:24 PM

Nice

Instafeed-Image

Arun Singh 11/12/2018 02:14 PM

nice

Instafeed-Image

sonu kumar 11/12/2018 02:14 PM

very nice good good

Instafeed-Image

sonu kumar 11/12/2018 02:14 PM

beautiful nice

Instafeed-Image

sonu kumar 11/12/2018 02:14 PM

good good

Instafeed-Image

sonu kumar 11/12/2018 02:14 PM

nice

Instafeed-Image

amit Giri 11/12/2018 02:12 PM

opni

Instafeed-Image

amit Giri 11/12/2018 02:12 PM

op

Instafeed-Image

amit Giri 11/12/2018 02:12 PM

good

Instafeed-Image

Ajay kumar 11/12/2018 02:05 PM

Gj

Instafeed-Image

ekram adhana 11/12/2018 01:59 PM

Nice

Instafeed-Image

virender singh 11/12/2018 01:57 PM

nice


add